ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈ ਕੇ ਮੂੜ ਗਰਮਾਇਆਂ ਮਾਮਲਾ, SGPC ਨੇ ਮੂੜ ਚੁੱਕੇ ਸਵਾਲ
ਅੰਮ੍ਰਿਤਸਰ: ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈ ਕੇ ਮੂੜ ਮਾਮਲਾ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ ਨੂੰ ਲੈ ਕੇ ਮੂੜ ਤੋਂ ਇਤਰਾਜ਼ ਜਾਹਿਰ ਕੀਤਾ ਹੈ।
ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਅਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ…
— Shiromani Gurdwara Parbandhak Committee (@SGPCAmritsar) October 25, 2023
ਉਨ੍ਹਾਂ ਸ਼ੋਸ਼ਲ ਮੀਡੀਆਂ ‘ਤੇ ਗੱਲ ਸਾਂਝੀ ਕਰਦੇ ਲਿਖਿਆ ਕਿ “ਦਾਸਤਾਨ-ਏ-ਸਰਹਿੰਦ ਫ਼ਿਲਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਦੇ 5 ਨਵੰਬਰ ਨੂੰ ਜਾਰੀ ਹੋਣ ਬਾਰੇ ਲਗਾਏ ਜਾ ਰਹੇ ਬੋਰਡਾਂ ਲਈ ਫ਼ਿਲਮ ਦੇ ਪ੍ਰਬੰਧਕ ਹੀ ਜਵਾਬਦੇਹ ਹਨ। ਸੰਗਤ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਸੁਚੇਤ ਰਹੇ ਅਤੇ ਫ਼ਿਲਮ ਦੇ ਪ੍ਰਬੰਧਕਾਂ ਨੂੰ ਵੀ ਬੇਨਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਹੀ ਫ਼ਿਲਮ ਸਬੰਧੀ ਕੋਈ ਫੈਸਲਾ ਲੈਣ। ਸੰਗਤ ਨੂੰ ਇਹ ਵੀ ਯਾਦ ਕਰਵਾਇਆ ਜਾਂਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮਤੇ ਰਾਹੀਂ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਫਿਲਮਾਂਕਣ ‘ਤੇ ਰੋਕ ਲਗਾਈ ਹੋਈ ਹੈ।”
https://punjabsiyaasat.com/big-news-aig-malwinder-singh-sidhu-was-arrested-by-mohali-police/
ਬੀਤੇ ਸਾਲ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ ਨੂੰ ਲੈ ਕੇ ਇਤਰਾਜ਼ ਜਤਾਇਆ ਸੀ ਜਿਸ ਨੂੰ ਲੈ ਕੇ ਫਿਲਮ ਮੇਕਰਜ਼ ਨੂੰ ਪਿਲਮ ਰਿਲਿਜ਼ ਕਰਨ ‘ਚ ਦਿੱਕਤ ਆ ਰਹੀ ਹੈ।
Related posts:
Share this content:
Post Comment