ਬਿੱਗ ਬੌਸ ਓਟੀਟੀ 2 ਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ
ਨੋਇਡਾ: ਬਿੱਗ ਬੌਸ ਓਟੀਟੀ 2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ ਕੀਤੀ ਗਈ ਹੈ। ਇਹ FIR ਨੋਇਡਾ ਦੇ ਸੈਕਟਰ 49 ਥਾਣੇ ਵਿਖੇ ਦਰਜ ਕੀਤੀ ਗਈ ਹੈ। ਦਰਅਸਲ, ਨੋਇਡਾ ਪੁਲਿਸ ਅਤੇ ਜੰਗਲਾਤ ਵਿਭਾਗ ਦੀ ਟੀਮ ਨੇ 5 ਸਪੇਰਿਆਂ ਨੂੰ ਫੜਿਆ ਹੈ। ਇਨ੍ਹਾਂ ਕੋਲੋਂ 5 ਕੋਬਰਾ ਅਤੇ ਕੁੱਝ ਜ਼ਹਿਰ ਬਰਾਮਦ ਹੋਇਆ ਹੈ। ਸਪੇਰਿਆਂ ਨੇ ਦਸਿਆ ਕਿ ਉਹ ਐਲਵਿਸ਼ ਯਾਦਵ ਨੂੰ ਸੱਪਾਂ ਦਾ ਜ਼ਹਿਰ ਸਪਲਾਈ ਕਰਦੇ ਸਨ।
ਬਿੱਗ ਬੌਸ ਓਟੀਟੀ-2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਨੂੰ ਧਮਕੀ ਦੇਣ ਵਾਲਾ ਕਾਬੂ
ਇਹ ਕਾਰਵਾਈ ਜੰਗਲਾਤ ਵਿਭਾਗ ਦੀ ਟੀਮ ਦੇ ਇਨਪੁਟ ਤੋਂ ਬਾਅਦ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿਚ 6 ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਵੱਲੋਂ ਇਕ ਰੇਵ ਪਾਰਟੀ ‘ਚ ਛਾਪੇਮਾਰੀ ਕੀਤੀ ਗਈ। ਜਿਥੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੋਸ਼ੀਆਂ ਵੱਲੋਂ ਕਬੂਲ ਕੀਤਾ ਗਿਆ ਕਿ ਰੇਵ ਪਾਰਟੀ ‘ਚ ਸੱਪ ਦੇ ਜ਼ਹਿਰ ਅਤੇ ਵਿਦੇਸ਼ੀ ਕੁੜੀਆਂ ਦੀ ਸਪਲਾਈ ਕਰਨ ਵਿਚ ਯੂਟਿਊਬਰ ਐਲਵਿਸ਼ ਯਾਦਵ ਵੀ ਜੁੜਿਆ ਹੋਇਆ ਹੈ। ਫਿਲਹਾਲ ਹੱਲੇ ਐਲਵਿਸ਼ ਯਾਦਵ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਤੇ ਨਾ ਹੀ ਉਨ੍ਹਾਂ ਵੱਲੋਂ ਇਸ ਖ਼ਬਰ ਤੇ ਕੋਈ ਪ੍ਰਤੀਕਿਰਿਆਂ ਦਿੱਤੀ ਗਈ ਹੈ।
Share this content:
Post Comment