ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਲਿਖ ਉਹਨਾਂ ਨੂੰ ਚਾਂਸਲਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਵਜੋਂ ਦਰੁੱਸਤੀ ਭਰੇ ਕਦਮ ਚੁੱਕਣ ਦੀ ਕੀਤੀ ਅਪੀਲ

ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਲਿਖ ਉਹਨਾਂ ਨੂੰ ਚਾਂਸਲਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਵਜੋਂ ਦਰੁੱਸਤੀ ਭਰੇ ਕਦਮ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 3 ਨਵੰਬਰ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਦੁਰਵਰਤੋਂ ਸਿਆਸੀ ਮੰਤਵਾਂ ਵਾਸਤੇ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕਰਨ, ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਵਾਲ ਤੋਂ ਜਵਾਬ ਤਲਬੀ ਕੀਤੀ ਜਾਵੇ ਅਤੇ ਡੀਨ ਸਟੂਡੈਂਟਸ ਵੈਲਫੇਅਰ ਡਾ. ਨਿਰਮਲ ਜੋੜਾ ਵੱਲੋਂ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਕਰਨ ’ਤੇ ਉਹਨਾਂ ਨੂੰ ਬਰਖ਼ਾਸਤ ਕੀਤਾ ਜਾਵੇ। ਰਾਜਪਾਲ ਨੂੰ ਲਿਖੇ ਇਕ ਪੱਤਰ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸੰਸਦ ਦੇ ਐਕਟ ਮੁਤਾਬਕ ਇਕ ਖੁਦਖ਼ਤਿਆਰ ਯੂਨੀਵਰਸਿਟੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਰਾਜਪਾਲ ਇਸਦੇ ਚਾਂਸਲਰ ਦ ਨਾਲ ਨਾਲ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਹਨ, ਨੂੰ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣੇ ਚਾਹੀਦੇ ਹਨ ਤੇ ਪੰਜਾਬੀ ਨੂੰ ਭਰੋਸਾ ਦੁਆਉਣਾ ਚਾਹੀਦਾ ਹੈ ਕਿ ਇਸ ਪਵਿੱਤਰ ਯੂਨੀਵਰਸਿਟੀ ਦੀ ਵਰਤੋਂ ਸਿਰਫ ਖੇਤੀਬਾੜੀ ਖੇਤਰ ਵਿਚ ਅਕਾਦਮਿਕ ਖੋਜ ਵਾਸਤੇ ਹੋਵੇਗੀ ਅਤੇ ਇਸਦੇ ਅੰਦਰੂਨੀ ਮਾਮਲਿਆਂ ਵਿਚ ਸਿਆਸੀ ਦਖਲ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਉਹਨਾਂ ਕਿਹਾ ਕਿ ਇਸ ਲਈ ਪੀ ਏ ਯੂ ਕੈਂਪਸ ਨੁੰ ਸਿਆਸੀ ਮੰਤਵਾਂ ਵਾਸਤੇ ਵਰਤਣ ਲਈ ਮੁੱਖ ਮੰਤਰੀ ਦੀ ਨਿਖੇਧੀ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਸਲਾਹ ਦੇਣੀ ਚਾਹੀਦੀ ਹੈ ਕਿ ਭਵਿੱਖ ਵਿਚ ਉਹ ਅਜਿਹਾ ਨਾ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਸਲਾਹ ਦੇਣੀ ਚਾਹੀਦੀ ਹੈ ਕਿ ਉਹ ਸਰਕਾਰੀ ਫੰਡਾਂ ਦੀ ਦੁਰਵਰਤੋਂ ਨਾ ਕਰਨ ਕਿਉਂਕਿ ਇਸ ਇਕੱਠੇ ਪ੍ਰੋਗਰਾਮ ’ਤੇ 30 ਕਰੋੜ ਰੁਪਏ ਬਰਬਾਦ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਜਵਾਬ ਤਲਬੀ ਕੀਤੀ ਜਾਦੀ ਚਾਹੀਦੀ ਹੈ ਤੇ ਉਹਨਾਂ ਨੂੰ ਪ੍ਰੋਗਰਾਮ ਦੀ ਆਗਿਆ ਦੇਣ ਵਾਸਤੇ ਝਾੜ ਪਾਉਣੀ ਚਾਹੀਦੀ ਹੈ। ਡੀਨ ਸਟੂਡੈਂਟ ਵੈਲਫੇਅਰ ਡਾ. ਨਿਰਮਲ ਜੋੜਾ ਨੂੰ ਯੂਨੀਵਰਸਿਟੀ ਦੇ ਨਿਯਮਾਂ ਦੀ ਉਲੰਘਣਾ ਲਈ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।

ਪੰਜਾਬ ਨੂੰ ਮਿਲੇ ਨਵੇਂ ਪੰਜ IAS ਅਫ਼ਸਰ, ਦੇਖੋ ਲਿਸਟ

ਸਰਦਾਰ ਮਜੀਠੀਆ ਨੇ ਕਿਹਾ ਕਿ ਸਪਸ਼ਟ ਹੈ ਕਿ ਯੂਨੀਵਰਸਿਟੀ ਅਧਿਕਾਰੀਆਂ ਨੇ ਆਮ ਆਦਮੀ ਪਾਰਟੀ ਨੂੰ ਯੂਨੀਵਰਸਿਟੀ ਦਾ ਆਡੀਟੋਰੀਅਮ ਇਕ ਸਿਆਸੀ ਪ੍ਰੋਗਰਾਮ ਵਾਸਤੇ ਵਰਤਣ ਦੀ ਆਗਿਆ ਦੇ ਕੇ ਗਲਤ ਪਿਰਤ ਪਾਈ ਹੈ।ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਵਿਚ ਇਸ ਸਿਆਸੀ ਪ੍ਰੋਗਰਾਮ ਵਾਸਤੇ ਪ੍ਰਵਾਨਗੀ ਦੇ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਵਾਈਸ ਚਾਂਸਲਰ ਪਿਛਲੇ ਮਹੀਨੇ ਤੋਂ ਹੀ ਜਾਣਦੇ ਸਨ ਕਿ ਇਸ ਕੈ਼ਪ ਵਿਚ ਸਿਆਸੀ ਬਹਿਸ ਹੋਣ ਵਾਲੀ ਹੈ ਕਿਉਂਕਿ ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਆਪ ਬਿਆਨ ਦਿੱਤਾ ਸੀ। ਵਾਈਸ ਚਾਂਸਲਰ ਇਹ ਵੀ ਜਾਣਦੇ ਸਨ ਕਿ ਬਹਿਸ ਪੂਰੀ ਤਰ੍ਹਾਂ ਸਿਆਸੀ ਹੋਵੇਗੀ ਅਤੇ ਵਿਰੋਧੀ ਧਿਰ ਇਸ ਵਿਚ ਸ਼ਾਮਲ ਨਹੀਂ ਹੋਵੇਗੀ ਕਿਉਂਕਿ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਸੂਬੇ ਨੂੰ ਦਰਪੇਸ਼ ਹੋਰ ਮੁੱਦਿਆਂ ’ਤੇ ਚਰਚਾ ਵਾਸਤੇ ਕੋਈ ਰੂਪ ਰੇਖਾ ਤੈਅ ਨਹੀਂ ਕੀਤੀ ਗਈ। ਡਾ. ਸਤਬੀਰ ਗੋਸਲ ਇਹ ਵੀ ਜਾਣਦੇ ਸਨ ਕਿ ਵਿਰੋਧੀ ਧਿਰ ਬਹਿਸ ਵਿਚ ਸ਼ਾਮਲ ਨਹੀਂ ਹੋਵੇਗੀ ਤਾਂ ਇਹ ਬਹਿਸ ਸਿਰਫ ਆਪ ਦੇ ਪ੍ਰੋਪੇਗੰਡਾ ਦਾ ਪ੍ਰੋਗਰਾਮ ਬਣ ਕੇ ਰਹਿ ਜਾਵੇਗੀ। ਫਿਰ ਵੀ ਉਹਨਾਂ ਨੇ ਇਸ ਵਾਸਤੇ ਪ੍ਰਵਾਨਗੀ ਵਾਪਸ ਨਹੀਂ ਲਈ ਤੇ ਉਲਟਾ ਪ੍ਰੋਗਰਾਮ ਦੌਰਾਨ ਸਟੇਜ ’ਤੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਮਾਮਲੇ ‘ਚ ਮੇਨਕਾ ਗਾਂਧੀ ਨੇ ਦਿੱਤਾ ਬਿਆਨ

ਅਕਾਲੀ ਆਗੂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਪੀ ਏ ਯੂ ਅਧਿਕਾਰੀਆਂ ਨੇ ਨਾ ਸਿਰਫ ਆਪ ਦੇ ਪ੍ਰੋਗਰਾਮ ਲਈ ਪ੍ਰਵਾਨਗੀ ਦਿੱਤੀ ਬਲਕਿ ਡੀਨ ਸਟੂਡੈਂਟ ਵੈਲਫੇਅਰ ਡਾ. ਨਿਰਮਲ ਜੋੜਾ ਨੂੰ ਮੰਚ ਸੰਚਾਲਨ ਦੀ ਪ੍ਰਵਾਨਗੀ ਵੀ ਦਿੱਤੀ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਕਿਸੇ ਅਧਿਕਾਰੀ ਨੂੰ ਇਸ ਪ੍ਰੋਗਰਾਮ ਲਈ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਦੇਣੀ ਯੂਨੀਵਰਸਿਟੀ ਦੇ ਨਿਯਮਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਡਾ. ਜੋੜਾ ਦੀ ਮੁੱਖ ਮੰਤਰੀ ਨਾਲ ਨੇੜਤਾ ਜੱਗ ਜ਼ਾਹਰ ਹੈ ਕਿਉਂਕਿ ਦੋਵਾਂ ਨੇ ਬੀਤੇ ਸਮੇਂ ਵਿਚ ਇਕੱਠਿਆਂ ਪ੍ਰੋਗਰਾਮ ਕੀਤੇ ਹਨ। ਸਰਦਾਰ ਮਜੀਠੀਆ ਨੇ ਕਿਹਾ ਕਿ ਯੂਨੀਵਰਸਿਟੀ ਦੇ ਇਤਿਹਾਸ ਵਿਚ 61 ਸਾਲਾਂ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੀ ਏ ਯੂ ਦੀ ਦੁਰਵਰਤੋਂ ਸਿਆਸੀ ਬਹਿਸ ਵਾਸਤੇ ਕੀਤੀ ਗਈ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਕਦੇ ਵੀ ਆਪਣੇ ਕੈਂਪਸ ’ਤੇ ਸਿਆਸੀ ਪ੍ਰੋਗਰਾਮ ਕਰਨ ਦੀ ਆਗਿਆ ਨਹੀਂ ਦਿੱਤੀ। ਕਈ ਸਾਬਕਾ ਵਾਈਸ ਚਾਂਸਲਰਾਂ ਨੇ ਆਪ ਦੱਸਿਆ ਹੈ ਕਿ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨੂੰ ਵੀ ਸਿਆਸੀ ਪ੍ਰੋਗਰਾਮਾਂ ਦੀ ਆਗਿਆ ਦੇਣ ਲਈ ਨਾਂਹ ਕੀਤੀ ਹੈ।

ਬਿੱਗ ਬੌਸ ਓਟੀਟੀ 2 ਤੇ ਯੂਟਿਊਬਰ ਐਲਵਿਸ਼ ਯਾਦਵ ਖਿਲਾਫ਼ FIR ਦਰਜ

ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਤੇ ਸਿਰਫ ਆਪ ਦਾ ਸ਼ੋਅ ਸੀ ਜਿਸ ਵਿਚ ਮੁੱਖ ਮੰਤਰੀ ਨੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਕੂੜ ਪ੍ਰਚਾਰ ’ਤੇ ਹੀ ਸਾਰਾ ਜ਼ੋਰ ਲਗਾ ਦਿੱਤਾ। ਖੇਤੀਬਾੜੀ ਖੋਜ, ਖੇਤੀਬਾੜੀ ਨੀਤੀਆਂ ਜਾਂ ਕਿਸਾਨ ਖੁਦਕੁਸ਼ੀਆਂ ਸਮੇਤ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ’ਤੇ ਕੋਈ ਚਰਚਾ ਨਹੀਂ ਕੀਤੀ ਗਈ। ਨਾ ਕਿਸੇ ਖੇਤੀਬਾੜੀ ਜਾਂ ਆਰਥਿਕ ਮਾਹਿਰ ਨੂੰ ਸੱਦਾ ਦਿੱਤਾ ਗਿਆ ਤੇ ਜਾਣ ਬੁੱਝ ਕੇ ਪ੍ਰੋਗਰਾਮ ਨੂੰ ਇਕ ਨੁਕਾਤੀ ਰੱਖਿਆ ਗਿਆ। ਉਹਨਾਂ ਕਿਹਾ ਕਿ ਸਰੋਤਿਆਂ ਵਿਚ ਵੀ ਸਿਰਫ ਆਮ ਆਦਮੀ ਪਾਰਟੀ ਦੇ ਸਮਰਥਕ ਮੌਜੂਦ ਸਨ ਕਿਉਂਕਿ ਹਰ ਆਪ ਵਿਧਾਇਕ ਨੂੰ 30-30 ਪਾਸ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਸਭਿਅਕ ਸਮਾਜ ਨੂੰ ਵੀ ਬਾਹਰ ਰੱਖਿਆ ਗਿਆ ਤੇ ਪੰਜਾਬ ਪੁਲਿਸ ਨੇ ਐਮਰਜੰਸੀ ਵਰਗੇ ਹਾਲਾਤ ਬਣਾ ਕੇ ਰੱਖੇ ਤੇ ਕਿਸਾਨ ਜਥੇਬੰਦੀਆਂ, ਯੂਨੀਅਨਾਂ ਤੇ ਸਮਾਜ ਸੇਵਕਾਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਤੇ ਬਹਿਸ ਵਿਚ ਸ਼ਾਮਲ ਹੋਣ ਲਈ ਯੂਨੀਵਰਸਿਟੀ ਪਹੁੰਚਣ ਤੋਂ ਰੋਕਿਆ ਗਿਆ।

letter_page-0001-724x1024 ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਲਿਖ ਉਹਨਾਂ ਨੂੰ ਚਾਂਸਲਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਵਜੋਂ ਦਰੁੱਸਤੀ ਭਰੇ ਕਦਮ ਚੁੱਕਣ ਦੀ ਕੀਤੀ ਅਪੀਲ letter_page-0002-724x1024 ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਲਿਖ ਉਹਨਾਂ ਨੂੰ ਚਾਂਸਲਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਵਜੋਂ ਦਰੁੱਸਤੀ ਭਰੇ ਕਦਮ ਚੁੱਕਣ ਦੀ ਕੀਤੀ ਅਪੀਲ letter_page-0003-724x1024 ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਲਿਖ ਉਹਨਾਂ ਨੂੰ ਚਾਂਸਲਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਵਜੋਂ ਦਰੁੱਸਤੀ ਭਰੇ ਕਦਮ ਚੁੱਕਣ ਦੀ ਕੀਤੀ ਅਪੀਲ

Share this content:

Previous post

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Next post

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ*

Post Comment

You May Have Missed

Wordpress Social Share Plugin powered by Ultimatelysocial