ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸੰਦੀਪ ਦਾਇਮਾ ਖਿਲਾਫ਼ ਚੰਡੀਗੜ੍ਹ ਥਾਣੇ ‘ਚ ਦਰਜ ਕਰਵਾਈ ਸ਼ਿਕਾਇਤ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸੰਦੀਪ ਦਾਇਮਾ ਖਿਲਾਫ਼ ਚੰਡੀਗੜ੍ਹ ਥਾਣੇ ‘ਚ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ: ਰਾਜਸਥਾਨ ਬੀਜੇਪੀ ਆਗੂ ਸੰਦੀਪ ਦਾਇਮਾ ਵੱਲੋ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਪੰਜਾਬ ਬੀਜੇਪੀ ਵਿਚ ਗੁੱਸਾ ਦੇਖਣ ਨੂੰ ਮਿੱਲ ਰਿਹਾ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਓਬੀਸੀ ਮੋਰਚਾ ਦੇ ਪ੍ਰਧਾਨ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅੱਜ ਚੰਡੀਗੜ੍ਹ ਪਹੁੰਚੇ। ਜਿਥੇ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 39 ਵਿਚ ਭਾਜਪਾ ਆਗੂ ਸੰਦੀਪ ਦਾਮਿਆ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਆਪਣੀ ਹੀ ਪਾਰਟੀ ਦੇ ਖਿਲਾਫ ਦਿੱਤੀ ਸ਼ਿਕਾਇਤ ਵਿੱਚ ਇਹਨਾਂ ਆਗੂਆਂ ਨੇ ਦੋਸ਼ ਲਾਇਆ ਹੈ ਕਿ ਕਿ ਰਾਜਸਥਾਨ ਦੇ ਭਾਜਪਾ ਆਗੂ ਸੰਦੀਪ ਦਾਮੀਆਂ ਨੇ ਗੁਰਦੁਆਰਾ ਅਤੇ ਮਸਜਿਦਾਂ ਦੇ ਖਿਲਾਫ ਨਫਰਤ ਭਰੀ ਟਿੱਪਣੀ ਕੀਤੀ ਹੈ ਜਿਸ ਨਾਲ ਸਿੱਖਾਂ ਅਤੇ ਮੁਸਲਮਾਨ ਭਾਈਚਾਰੇ ਵਿੱਚ ਰੋਸ ਹੈ ਉਨਾਂ ਸੰਦੀਪ ਖਿਲਾਫ ਕਨੂੰਨੀ ਕਾਰਵਾਈ ਦੀ ਮੰਗ ਕੀਤੀ । ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ “ਅਜਿਹੀ ਨਫ਼ਰਤ ਦੀ ਇੱਕ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।”

F-JnuW4agAAsX7v-576x1024 ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਸੰਦੀਪ ਦਾਇਮਾ ਖਿਲਾਫ਼ ਚੰਡੀਗੜ੍ਹ ਥਾਣੇ 'ਚ ਦਰਜ ਕਰਵਾਈ ਸ਼ਿਕਾਇਤ

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਹਾਈਕਮਾਂਡ ਨੂੰ ਸੰਦੀਪ ਦਾਇਮਾ ਵੱਲੋ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਜਾਣੂ ਕਰਵਾਇਆ ਤੇ ਉਨ੍ਹਾਂ ਖਿਲਾਫ਼ ਸੱਖਤ ਐਕਸ਼ਨ ਲੈਣ ਦੀ ਵੀ ਗੱਲ ਕਹਿ ਹੈ।

ਇਹ ਵੀ ਪੜ੍ਹੋ: ਰਾਜਸਥਾਨ ਬੀਜੇਪੀ ਆਗੂ ਸੰਦੀਪ ਦਾਇਮਾ ਵੱਲੋ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਲੀਡਰਸ਼ੀਪ ਨਾਲ ਕੀਤੀ ਗੱਲ: ਜਾਖੜ

Share this content:

Post Comment

You May Have Missed

Wordpress Social Share Plugin powered by Ultimatelysocial