SGPC ਚੋਣਾਂ ‘ਚ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਲਾਨਿਆ ਆਪਣਾ ਊਮੀਦਵਾਰ
ਚੰਡੀਗੜ੍ਹ: SGPC ਚੋਣਾਂ ਜੂੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਊਮੀਦਵਾਰ ਐਲਾਨਿਆ ਹੈ। ਇਹ ਦੂਜੀ ਵਾਰ ਹੈ ਜਦੋ ਅਕਾਲੀ ਦਲ ਵੱਲੋਂ ਧਾਮੀ ਨੂੰ ਆਪਣਾ ਊਮੀਦਵਾਰ ਐਲਾਨਿਆ ਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅੰਮ੍ਰਿਤਸਰ ਵਿਚ ਮੀਟਿੰਗ ਵੀ ਹੋਣੀ ਹੈ। ਕੱਲ SGPC ਚੋਣਾਂ ਨੂੰ ਲੈ ਕੇ ਜਨਰਲ ਇਜਲਾਸ ਵੀ ਬੁਲਾਇਆ ਗਿਆ ਹੈ।
SAD President S Sukhbir Singh Badal announced S Harjinder Singh Dhami as the candidate of SAD for the post of President of SGPC in the annual election being held tomorrow.
S Badal said that all Members of the SGPC of my party has expressed full confidence in his working in my… pic.twitter.com/xDWvjhAKkj
— Dr Daljit S Cheema (@drcheemasad) November 7, 2023
ਇਸ ਦੀ ਜਾਣਕਾਰੀ ਖੁਦ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ
ਸਰਦਾਰ ਬਾਦਲ ਨੇ ਕਿਹਾ ਕਿ ਮੇਰੀ ਪਾਰਟੀ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਹਨਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ ਵਿੱਚ ਉਹਨਾਂ ਦੇ ਕੰਮਕਾਜ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।
Share this content:
Post Comment