Sidhu Moosewala Mother Charan Kaur Pregnant: ਮੂਸੇਵਾਲਾ ਦੇ ਘਰ ਗੁੰਜੇਗੀ ਕਿਲਕਾਰੀਆਂ

Sidhu Moosewala Mother Charan Kaur Pregnant: ਮੂਸੇਵਾਲਾ ਦੇ ਘਰ ਗੁੰਜੇਗੀ ਕਿਲਕਾਰੀਆਂ

Sidhu Moosewala Mother Charan Kaur Pregnant: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਘਰ ਜਲਦ ਹੀ ਕਿਲਕਾਰੀਆਂ ਗੁੰਜਨ ਵਾਲੀਆਂ ਹਨ। ਖ਼ਬਰਾਂ ਮੁਤਾਬਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ (Mother Charan Kaur )  ਪਿਛਲੇ ਕੁਝ ਮਹੀਨੇ ਤੋਂ ਗਰਭਵਤੀ ਹਨ ‘ਤੇ ਉਹ ਜਲਦ ਹੀ ਅਗਲੇ ਮਹੀਨੇ ਬੱਚੇ ਨੂੰ ਜਨਮ ਦੇ ਸਕਦੇ ਹਨ। ਇਹ ਵੀ ਪੱਤਾ ਚੱਲਿਆ ਹੈ ਕਿ ਉਨ੍ਹਾਂ ਨੇ ਵਿਟਰੋ ਫਰਟੀਲਾਈਜੇਸ਼ਨ (IVF) ਤਕਨੀਕ ਅਪਣਾਈ ਹੈ। ਇਸ ਖ਼ਬਰ ਦੀ ਪੁਸ਼ਟੀ ਖੁਦ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਵੱਲੋਂ ਕੀਤੀ ਗਈ ਹੈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ। ਫਿਲਹਾਲ ਇਸ ਗੱਲ ਦੀ ਪੁਸ਼ਟੀ ਬਲਕੌਰ ਸਿੰਘ ਅਤੇ ਚਰਨ ਕੌਰ ਵੱਲੋਂ ਨਹੀਂ ਕੀਤੀ ਗਈ।

sidhu-moosewala-with-mother-charan-kaur Sidhu Moosewala Mother Charan Kaur Pregnant: ਮੂਸੇਵਾਲਾ ਦੇ ਘਰ ਗੁੰਜੇਗੀ ਕਿਲਕਾਰੀਆਂ
sidhu moosewala with mother charan kaur

ਸਿੱਧੂ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਕਤਲ ਤੋਂ ਬਾਅਦ ਮਾਂ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ ਸਨ। ਅਜਿਹੀ ਸਥਿਤੀ ਵਿੱਚ, ਚਰਨ ਕੌਰ ਆਈਵੀਐਫ ਤਕਨੀਕ ਦੀ ਮਦਦ ਨਾਲ ਦੁਬਾਰਾ ਗਰਭਵਤੀ ਹੋ ਗਈ ਹੈ। ਇਸ ਕਾਰਨ ਚਰਨ ਕੌਰ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਹੀਂ ਨਿਕਲੇ। ਸੂਤਰਾਂ ਅਨੁਸਾਰ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹੈ ਅਤੇ ਹੁਣ ਤੱਕ ਸਿਰਫ਼ ਹਾਂ-ਪੱਖੀ ਹੁੰਗਾਰਾ ਹੀ ਮਿਲ ਰਿਹਾ ਹੈ। ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਉਸ ਦੀ ਉਮਰ ਹੁਣ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

WhatsApp-Image-2022-05-30-at-10.57.27-AM Sidhu Moosewala Mother Charan Kaur Pregnant: ਮੂਸੇਵਾਲਾ ਦੇ ਘਰ ਗੁੰਜੇਗੀ ਕਿਲਕਾਰੀਆਂ

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸਿੱਧੂ ਮੂਸੇਵਾਲਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਹੱਤਿਆ ਤੋਂ ਬਾਅਦ ਪਰਿਵਾਰ ਦੇ ਵਾਰਿਸ ਨੂੰ ਲੈ ਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ‘ਚ ਨਿਰਾਸ਼ਾ ਸੀ।

Share this content:

Post Comment

You May Have Missed

Wordpress Social Share Plugin powered by Ultimatelysocial