ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

DGP GOURAV YADAV

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

*— ਪੁਲਿਸ ਟੀਮਾਂ ਨੇ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*

*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*

*— ਯੁੱਧ ਨਸ਼ਿਆਂ ਵਿਰੁੱਧ ਦੇ 523ਵੇਂ ਦਿਨ 10 ਕਿਲੋ ਹੈਰੋਇਨ ਸਮੇਤ 108 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 6 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 633 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 198ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 420 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,329 ਹੋ ਗਈਆਂ। ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 523ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 326 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਨਾਲ, ਸਿਰਫ 523 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,549 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share this content:

Previous post

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

Next post

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

Post Comment

You May Have Missed

Wordpress Social Share Plugin powered by Ultimatelysocial