ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਿੰਡ ਖਾਲੜਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ

ਅੰਮ੍ਰਿਤਸਰ, 26 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਸਿੱਖ ਮਨਾਂ ਨੂੰ ਠੇਸ ਪਾਹੁੰਚਾ ਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।

BIG NEWS: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੂੜ ਤੋਂ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੋਹਾਲੀ ਵਿਧਾਇਕ ਦੀ ਕੀਤੀ ਸ਼ਿਕਾਇਤ

ਉਨ੍ਹਾਂ ਕਿਹਾ ਕਿ ਤਾਜਾ ਘਟਨਾ ਹਲਕਾ ਖੇਮਕਰਨ ਦੇ ਪਿੰਡ ਖਾਲੜਾ ਵਿਖੇ ਵਾਪਰੀ ਹੈ ਜਿਥੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ। ਉਨ੍ਹਾਂ ਸਰਕਾਰ ਪਾਸੋਂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅੰਦਰ ਰੱਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦਾ ਪੂਰਾ ਸਤਿਕਾਰ ਕਰਨ ਅਤੇ ਸੁਚੇਤ ਰੂਪ ਵਿਚ ਆਪਣੀ ਜ਼ਿੰਮੇਵਾਰੀ ਸਮਝੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।

Share this content:

Post Comment

You May Have Missed

Wordpress Social Share Plugin powered by Ultimatelysocial